JALANDHAR WEATHER

ਪਟਨਾ ਪੁਲਿਸ ਵਲੋਂ ਕਪੂਰਥਲਾ ਵਿਚ ਵੱਡੀ ਕਾਰਵਾਈ, ਧੋਖਾਧੜੀ ਦੇ ਮਾਮਲੇ 'ਚ ਕਾਰੋਬਾਰੀ ਪਤੀ-ਪਤਨੀ ਗ੍ਰਿਫ਼ਤਾਰ

ਕਪੂਰਥਲਾ, 13 ੳਫਰੇਲ਼ (ਸਡਾਨਾ) - ਬਿਹਾਰ ਦੀ ਪਟਨਾ ਪੁਲਿਸ ਨੇ ਅੱਜ ਕਪੂਰਥਲਾ ਵਿਚ ਇਕ ਵੱਡੀ ਕਾਰਵਾਈ ਕਰਦਿਆਂ ਧੋਖਾਧੜੀ ਦੇ ਮਾਮਲਿਆਂ ਵਿਚ ਲੋੜੀਂਦੇ ਇਕ ਕਾਰੋਬਾਰੀ ਪਤੀ-ਪਤਨੀ ਨੂੰ ਹਿਰਾਸਤ ਵਿਚ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਨਿਲ ਕੁਮਾਰ ਗੁਪਤਾ ਅਤੇ ਉਸ ਦੀ ਪਤਨੀ ਸਵਿਤਾ ਗੁਪਤਾ ਵਜੋਂ ਹੋਈ ਹੈ, ਜੋ ਕਿ 'ਏਸਕੋ' ਕੰਪਨੀ ਨਾਲ ਜੁੜੇ ਦੱਸੇ ਜਾ ਰਹੇ ਹਨ। ​ਡੀ.ਐਸ.ਪੀ. ਸਬ-ਡਿਵੀਜ਼ਨ ਸ਼ੀਤਲ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਟਨਾ ਦੇ ਥਾਣਾ ਰੂਪਸਪੁਰ ਵਿੱਚ ਧੋਖਾਧੜੀ ਦੇ ਵੱਖ-ਵੱਖ ਮਾਮਲੇ ਦਰਜ ਹਨ। ਅਦਾਲਤ ਵਲੋਂ ਜਾਰੀ ਗ੍ਰਿਫ਼ਤਾਰੀ ਵਾਰੰਟਾਂ ਦੇ ਆਧਾਰ 'ਤੇ ਪਟਨਾ ਪੁਲਿਸ ਦੀ ਟੀਮ ਨੇ ਕਪੂਰਥਲਾ ਵਿਚ ਦਬਿਸ਼ ਦੇ ਕੇ ਇਨ੍ਹਾਂ ਨੂੰ ਕਾਬੂ ਕੀਤਾ ਹੈ। ​ਪੁਲਿਸ ਅਨੁਸਾਰ ਇਸ ਕਾਰਵਾਈ ਵਿਚ ਪਟਨਾ ਦੇ ਥਾਣਾ ਰੂਪਸਪੁਰ ਦੇ ਏ.ਐਸ.ਆਈ. ਇਮਰਾਨ ਅਲੀ ਸਮੇਤ ਹੋਰ ਪੁਲਿਸ ਅਧਿਕਾਰੀ ਸ਼ਾੀੰਲ ਸਨ। ਪਟਨਾ ਪੁਲਿਸ ਨੇ ਸੰਬੰਧਿਤ ਦਸਤਾਵੇਜ਼ ਪੇਸ਼ ਕਰਨ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਨਾ ਲਿਜਾਇਆ ਜਾਵੇਗਾ। ​ਇਸ ਪੂਰੀ ਕਾਰਵਾਈ ਦੌਰਾਨ ਕਪੂਰਥਲਾ ਪੁਲਿਸ ਵਲੋਂ ਬਿਹਾਰ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਗਿਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ