ਸ਼ਮਸ਼ੇਰ ਸਿੰਘ ਔਲਖ ਚੋਗਾਵਾਂ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ
ਚੋਗਾਵਾਂ/ਅੰਮ੍ਰਿਤਸਰ, 13 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਕਸਬਾ ਚੋਗਾਵਾਂ ਦੇ ਮਿਹਨਤੀ ਅਤੇ ਜੁਝਾਰੂ ਆਗੂ ਸ਼ਮਸ਼ੇਰ ਸਿੰਘ ਔਲਖ ਵਲੋਂ ਕਾਂਗਰਸ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਹਾਈਕਮਾਂਡ ਵੱਲੋਂ ਉਨਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਔਲਖ ਨੇ ਕਾਂਗਰਸ ਹਾਈਕਮਾਂਡ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਐਮ.ਪੀ. ਗੁਰਜੀਤ ਸਿੰਘ ਔਜਲਾ, ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਸਮੇਤ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਸਮੁੱਚੀ ਕਾਂਗਰਸ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਾਈ ਕਮਾਂਡ ਨੇ ਉਨਾਂ ਨੂੰ ਦੂਸਰੀ ਵਾਰ ਜੋ ਅਹੁਦਾ ਦੇ ਕੇ ਨਿਵਾਜਿਆ ਹੈ, ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ। 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਲਈ ਅਹਿਮ ਰੋਲ ਅਦਾ ਕਰਾਂਗਾ।
;
;
;
;
;
;
;