ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ–2026, ਪੰਜਾਬ ਸਰਕਾਰ ਦਾ ਇਤਿਹਾਸਕ ਕਦਮ - ਭਰਾਜ
ਸੰਗਰੂਰ, 13 ਅਪ੍ਰੈਲ ( ਧੀਰਜ ਪਸ਼ੌਰੀਆ ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਅਦਬ ਦੀ ਰੱਖਿਆ ਲਈ ਇਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ–2026” ਪੇਸ਼ ਕੀਤਾ ਗਿਆ। ਇਹ ਬਿੱਲ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਕਿ ਸੰਗਤ ਦੀਆਂ ਭਾਵਨਾਵਾਂ ਦਾ ਆਦਰ ਕਰਨ ਵੱਲ ਇਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ।
ਵਿਧਾਇਕਾ ਸ਼੍ਰੀਮਤੀ ਭਰਾਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਅਤੇ ਅਦਬ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਸੰਗਤ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਪੂਰਾ ਕਰਦਾ ਹੈ। ਇਸ ਬਿੱਲ ਦੇ ਲਾਗੂ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਤੌਰ 'ਤੇ ਸਖ਼ਤ ਕਾਰਵਾਈ ਹੋਵੇਗੀ, ਜਿਸ ਨਾਲ ਅਜਿਹੀਆਂ ਘਟਨਾਵਾਂ 'ਤੇ ਰੋਕ ਲੱਗੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਧਾਰਮਿਕ ਸਾਂਝ, ਭਾਈਚਾਰੇ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਹ ਬਿੱਲ ਉਸੇ ਦਿਸ਼ਾ ਵਿਚ ਇਕ ਮਜ਼ਬੂਤ ਕਦਮ ਹੈ। ਉਨ੍ਹਾਂ ਨੇ ਆਸ ਜਤਾਈ ਕਿ ਇਹ ਕਾਨੂੰਨ, ਸੂਬੇ ਵਿਚ ਧਾਰਮਿਕ ਅਦਬ ਅਤੇ ਆਪਸੀ ਸਨਮਾਨ ਨੂੰ ਹੋਰ ਮਜ਼ਬੂਤ ਕਰੇਗਾ।
;
;
;
;
;
;
;