4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ ਇਕ ਕਾਬੂ
ਚੰਡੀਗੜ੍ਹ, 16 ਅਪ੍ਰੈਲ- ਡੀ.ਜੀ.ਪੀ. ਪੰਜਾਬ ਵਲੋਂ ਜਾਣਕਾਰਕੀ ਦਿੰਦੇ ਹੋਏ ਦੱਸਿਆ ਗਿਆ ਕਿ ਇਕ ਵੱਡੀ ਸਫ਼ਲਤਾ ਵਿਚ, ਕਾਊਂਟਰ ਇੰਟੈਲੀਜੈਂਸ ਵਿੰਗ ਨੇ ਪਾਕਿਸਤਾਨ ਦੇ ਆਈ.ਐਸ.ਆਈ.-ਸਮਰਥਿਤ ਸਰਹੱਦ ਪਾਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਕ ਸਾਂਝੇ ਅਭਿਆਨ ਵਿਚ ਐਸ.ਐਸ.ਓ.ਸੀ. ਅੰਮ੍ਰਿਤਸਰ ਅਤੇ ਮੋਹਾਲੀ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ ਗੋਲਾ ਬਾਰੂਦ ਬਰਾਮਦ ਕੀਤਾ ਹੈ।
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਅਤੇ ਚੰਡੀਗੜ੍ਹ ਵਿਚ ਗ੍ਰਨੇਡ ਹਮਲੇ ਵਿਚ ਸ਼ਾਮਿਲ ਅੱਤਵਾਦੀ ਮਾਡਿਊਲ ਨਾਲ ਉਸ ਦੇ ਸੰਬੰਧ ਸਨ।
ਉਨ੍ਹਾਂ ਕਿਹਾ ਕਿ ਐਫ਼.ਆਈ.ਆਰ. ਪੁਲਿਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ, ਟਰੈਕ ਕਰਨ ਅਤੇ ਫੜਨ ਲਈ ਹੋਰ ਜਾਂਚ ਜਾਰੀ ਹੈ।
;
;
;
;
;
;
;
;
;