JALANDHAR WEATHER

ਗਵਰਨਰ ਨੂੰ ਭੇਜਿਆ ਗਿਆ ਬੇਅਦਬੀ ਬਿੱਲ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 17 ਅਪ੍ਰੈਲ- ਪੰਜਾਬ ਸਰਕਾਰ ਅੱਜ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨਿਵਾਸ 'ਤੇ ਇਕ ਮਹੱਤਵਪੂਰਨ ਕੈਬਨਿਟ ਮੀਟਿੰਗ ਕਰ ਰਹੀ ਹੈ। ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸਾਂਝੀ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸੰਬੰਧੀ ਵਿਧਾਨ ਸਭਾ ਵਿਚ ਪਾਸ ਕੀਤਾ ਗਿਆ ਬਿੱਲ ਰਾਜਪਾਲ ਨੂੰ ਭੇਜਿਆ ਗਿਆ ਹੈ।

ਹਾਲਾਂਕਿ ਇਸ ਤੋਂ ਪਹਿਲਾਂ ਪਠਾਨਕੋਟ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਸੀ ਕਿ ਬਿੱਲ ਅਜੇ ਉਨ੍ਹਾਂ ਤੱਕ ਨਹੀਂ ਪਹੁੰਚਿਆ ਹੈ ਅਤੇ ਜਿਵੇਂ ਹੀ ਇਹ ਆਵੇਗਾ, ਇਸ 'ਤੇ ਵਿਚਾਰ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ