ਜਲੰਧਰ ’ਚ ਮੰਤਰੀ ਸੰਜੀਵ ਅਰੋੜਾ ਦੇ ਨਜ਼ਦੀਕੀ ਦੇ ਘਰ ਈ.ਡੀ.ਦਾ ਛਾਪਾ
ਜਲੰਧਰ, 17 ਅਪ੍ਰੈਲ (ਦਵਿੰਦਰ)- ਜਲੰਧਰ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਅੱਜ ਸਵੇਰੇ ਪਾਸ਼ ਜੀ.ਟੀ.ਬੀ. ਨਗਰ ਖੇਤਰ ਵਿਚ ਇਕ ਪ੍ਰਮੁੱਖ ਕਾਰੋਬਾਰੀ ਦੇ ਘਰ ਛਾਪਾ ਮਾਰਿਆ। ਇਹ ਕਾਰਵਾਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨਾਲ ਸੰਬੰਧਿਤ ਕਥਿਤ ਜ਼ਮੀਨ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੀ ਜਾਂਚ ਦਾ ਹਿੱਸਾ ਮੰਨੀ ਜਾ ਰਹੀ ਹੈ। ਈ.ਡੀ. ਦੀਆਂ ਟੀਮਾਂ ਸਵੇਰੇ ਤੜਕੇ ਕਾਰੋਬਾਰੀ ਦੇ ਘਰ ਪਹੁੰਚੀਆਂ ਅਤੇ ਇਸ ਸਮੇਂ ਦਸਤਾਵੇਜ਼ਾਂ ਦੀ ਜਾਂਚ ਕਰ ਰਹੀਆਂ ਹਨ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਨੇ ਸ਼ੁੱਕਰਵਾਰ ਸਵੇਰੇ ਜਲੰਧਰ ਦੇ ਜੀ.ਟੀ.ਬੀ. ਨਗਰ ਵਿਚ ਛਾਪਾ ਮਾਰਿਆ, ਜਿਸ ਕਾਰੋਬਾਰੀ ਦੇ ਘਰ ਛਾਪਾ ਮਾਰਿਆ ਜਾ ਰਿਹਾ ਹੈ, ਉਹ ਸੰਸਦ ਮੈਂਬਰ ਸੰਜੀਵ ਅਰੋੜਾ ਦੇ ਬਹੁਤ ਨੇੜੇ ਦੱਸਿਆ ਜਾ ਰਿਹਾ ਹੈ। ਜਾਂਚ ਏਜੰਸੀ ਦੇ ਅਧਿਕਾਰੀ ਪੁਲਿਸ ਕਰਮਚਾਰੀਆਂ ਦੇ ਨਾਲ ਘਰ ਦੇ ਅੰਦਰ ਮੌਜੂਦ ਹਨ ਅਤੇ ਬਾਹਰੀ ਲੋਕਾਂ ਦਾ ਦਾਖਲਾ ਬੰਦ ਕਰ ਦਿੱਤਾ ਗਿਆ ਹੈ।
;
;
;
;
;
;
;