JALANDHAR WEATHER

ਪੰਜਾਬ ਨੂੰ ਬਰਬਾਦੀ ਤੋਂ ਬਚਾਉਣ ਲਈ 'ਪੰਜਾਬ ਸੰਭਾਲੋ ਮੁਹਿੰਮ' ਦਾ ਹਿੱਸਾ ਬਣੋ-ਡਾ: ਅਵਤਾਰ ਸਿੰਘ ਕਰੀਮਪੁਰੀ

ਸ੍ਰੀ ਮੁਕਤਸਰ ਸਾਹਿਬ , 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਬਹੁਜਨ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀ ਸੰਗਠਨ ਸ੍ਰੀ ਮੁਕਤਸਰ ਸਾਹਿਬ ਵਲੋਂ ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਵਿਚ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਡਾ: ਅਵਤਾਰ ਸਿੰਘ ਕਰੀਮਪੁਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਕੇਕ ਕੱਟਣ ਦੀ ਰਸਮ ਉਪਰੰਤ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਡਾ: ਅੰਬੇਦਕਰ ਦਾ ਜੀਵਨ ਸਭਨਾਂ ਲਈ ਪ੍ਰੇਰਨਾ ਸਰੋਤ ਹੈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਕਰੀਮਪੁਰੀ ਨੇ ਕਿਹਾ ਕਿ ਪੰਜਾਬ ਨੂੰ ਬਰਬਾਦੀ ਤੋਂ ਬਚਾਉਣ ਲਈ ਬਹੁਜਨ ਸਮਾਜ ਪਾਰਟੀ ਨੇ 'ਪੰਜਾਬ ਸੰਭਾਲੋ ਮੁਹਿੰਮ' ਸ਼ੁਰੂ ਕੀਤੀ ਹੈ, ਸਭ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 2027 ਵਿਚ ਪੰਜਾਬ ਵਿਚ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਲਿਆਂਦੀ ਜਾਵੇ ਤਾਂ ਜੋ ਪੰਜਾਬ ਨੂੰ ਡਾ: ਅੰਬੇਦਕਰ ਦੇ ਸੁਪਨਿਆ ਦਾ ਰਾਜ ਭਾਗ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਇਹ ਸਰਕਾਰ ਵੀ ਸੂਬੇ ਨੂੰ ਨਸ਼ਾ ਅਤੇ ਬੇਰੁਜ਼ਗਾਰੀ ਮੁਕਤ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਤੇ ਲੈਕਚਰਾਰਾਂ ਦੀਆਂ ਖਾਲੀ ਪਈਆਂ ਪੋਸਟਾਂ ਨਾਲ ਪੰਜਾਬ ਵਿਚ ਸਿੱਖਿਆ ਕ੍ਰਾਂਤੀ ਕਿਵੇਂ ਆ ਸਕਦੀ ਹੈ।

 

ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿੱਖਿਆ ਅਤੇ ਸਿਹਤ ਕ੍ਰਾਂਤੀ ਲਿਆਉਣ ਦੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵੇ ਖੋਖਲੇ ਹਨ। ਉਨ੍ਹਾਂ ਕਿਹਾ ਕਿ ਬਸਪਾ ਦੀ ਸਰਕਾਰ ਆਉਣ 'ਤੇ ਅਮਲੀ ਰੂਪ ਵਿਚ ਸਿਹਤ ਅਤੇ ਸਿੱਖਿਆ ਕ੍ਰਾਂਤੀ ਲਿਆਂਦੀ ਜਾਵੇਗੀ। ਮੁੱਖ ਮੰਤਰੀ ਸਮੇਤ ਸਭ ਆਗੂਆਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਪਾਬੰਦ ਕਰਨ ਲਈ ਕਾਨੂੰਨ ਬਣਾਇਆ ਜਾਵੇਗਾ। ਇਸ ਤੋਂ ਇਲਾਵਾ 9 ਲੱਖ ਏਕੜ ਸਰਕਾਰੀ ਪਈ ਜਮੀਨ ਨੂੰ ਬੇਜ਼ਮੀਨਿਆਂ ਵਿਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਦੇ ਕਈ ਜਿਲ੍ਹਿਆਂ ਵਿਚ 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਰੈਲੀਆਂ ਕੀਤੀਆਂ ਗਈਆਂ ਹਨ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਰੈਲੀਆਂ ਕੀਤੀਆਂ ਜਾਣਗੀਆਂ। ਪੰਜਾਬ ਵਿਚ ਅਫੀਮ ਅਤੇ ਪੋਸਤ ਦੇ ਠੇਕੇ ਖੋਲ੍ਹਣ ਸੰਬੰਧੀ ਕਾਂਗਰਸ ਪ੍ਰਧਾਨ ਦੇ ਬਿਆਨ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਦੇ ਨੌਜਵਾਨਾਂ ਨੂੰ ਅਮਲੀ ਬਣਾਉਣ ਦੀ ਨਹੀਂ, ਬਲਕਿ ਕਿਰਦਾਰ ਅਤੇ ਸਸਕਾਰ ਵਾਲੇ ਨੌਜਵਾਨ ਬਣਾਉਣ ਦੀ ਲੋੜ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ