JALANDHAR WEATHER

ਬੇਅਦਬੀ ਵਿਰੁੱਧ ਕਾਨੂੰਨ ਬਣਨ ‘ਤੇ ਸੰਤ ਸੀਚੇਵਾਲ ਨੇ ਸਿੱਖ ਜਗਤ ਨੂੰ ਦਿੱਤੀ ਵਧਾਈ, ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਸੁਲਤਾਨਪੁਰ ਲੋਧੀ, 19 ਅਪ੍ਰੈਲ(ਥਿੰਦ) - ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੁ ਗ੍ਰੰਥ ਸਾਹਿਬ ਸਤਿਕਾਰ ਬਿੱਲ 2026' ਨੂੰ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਪ੍ਰਵਾਨਗੀ ਦੇਣ ’ਤੇ ਰਾਜ ਸਭਾ ਮੈਂਬਰ ਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਜਾਰੀ ਕੀਤੇ ਬਿਆਨ ਵਿਚ ਕਿਹਾ ਹੈ ਕਿ 13 ਅਪ੍ਰੈਲ 2026 ਨੂੰ ਪੰਜਾਬ ਦੀ ਵਿਧਾਨ ਸਭਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਜਿਹੜਾ ਸੋਧ ਬਿੱਲ ਪਾਸ ਕੀਤਾ ਸੀ ਉਸ ਨੂੰ ਪੰਜਾਬ ਦੇ ਰਾਜਪਾਲ ਵਲੋਂ ਦਸਤਖ਼ਤ ਕੀਤੇ ਜਾਣ ਨਾਲ ਇਸ ਬਿੱਲ ਨੇ ਹੁਣ ਕਾਨੂੰਨ ਦਾ ਰੂਪ ਲੈ ਲਿਆ ਹੈ। ਇਸ ਨਾਲ ਬੇਅਦਬੀ ਕਰਨ ਵਾਲੇ ਨੂੰ ਉਮਰਕੈਦ ਅਤੇ 25 ਲੱਖ ਤੱਕ ਦਾ ਜੁਰਮਾਨਾ ਲਾਇਆ ਜਾਵੇਗਾ। ਯਾਦ ਰਹੇ ਕਿ ਪਾਰਲੀਮੈਂਟ ਦੇ ਬਜਟ ਸੈਸ਼ਨ ਦੌਰਾਨ ਸੰਤ ਸੀਚੇਵਾਲ ਵਲੋਂ ਸਪੈਸ਼ਲ ਮੈਨਸ਼ਨ ਰਾਹੀ ਕੇਂਦਰ ਸਰਕਾਰ ਕੋਲੋਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ ਸੀ। ਇਹ ਪਹਿਲੀ ਵਾਰ ਸੀ ਜਦੋਂ ਕਿਸੇ ਐਮ.ਪੀ. ਵਲੋਂ ਬੇਅਬਦੀਆਂ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ ਸੀ।ਸੰਤ ਸੀਚੇਵਾਲ ਨੇ ਇਸ ਬਿੱਲ ਤੇ ਰਾਜਪਾਲ ਪੰਜਾਬ ਦੀ ਮੋਹਰ ਲੱਗਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਸੰਤ ਸੀਚੇਵਾਲ ਨੇ ਕਿਹਾ ਕਿ ਬਰਗਾੜੀ ਬਹਿਬਲ ਕਲਾਂ ਅਤੇ ਕੋਟਕਪੂਰਾ ਦੀਆਂ ਸਾਲ 2015 ਵਿਚ ਵਾਪਰੀਆਂ ਘਟਨਾਵਾਂ ਨਾਸੂਰ ਬਣ ਗਈਆਂ ਹਨ। ਬੇਅਦਬੀ ਦੀਆਂ ਘਟਨਾਵਾਂ ਨੇ ਸਮੁੱਚੇ ਪੰਥ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਸਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਘਟਨਾਵਾਂ ਦੇ 11 ਸਾਲ ਬੀਤ ਜਾਣ ’ਤੇ ਵੀ ਬੇਅਦਬੀ ਕਰਨ ਅਤੇ ਕਰਵਾਉਣ ਵਾਲਿਆਂ ਦੇ ਮਨ ਵਿਚ ਕਾਨੂੰਨ ਦਾ ਡਰ ਨਹੀਂ ਸੀ। ਨਕੋਦਰ ਬੇਅਦਬੀ ਕਾਂਡ ਦੇ ਪੀੜਤ ਮਾਪੇ ਵੀ 40 ਸਾਲਾਂ ਤੋਂ ਇਨਸਾਫ਼ ਦੀ ਉਡੀਕ ਵਿਚ ਹਨ।

ਸੰਤ ਸੀਚੇਵਾਲ ਨੇ ਸਮਾਣਾ ਵਿਚ ਟਾਵਰ ਮੋਰਚਾ ਲਗਾਉਣ ਵਾਲੇ ਗੁਰਜੀਤ ਸਿੰਘ ਖ਼ਾਲਸਾ ਵਲੋਂ ਕੀਤੇ ਗਏ ਸੰਘਰਸ਼ ਨੂੰ ਵੀ ਪ੍ਰਣਾਮ ਕਰਦਿਆ ਸੰਘਰਸ਼ ਵਿਚ ਸ਼ਾਮਿਲ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹਾ ਸੱਚਾਸੁੱਚਾ ਗੁਰਸਿੱਖ ਹੀ ਅਜਿਹਾ ਸੰਘਰਸ਼ ਕਰ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ