ਮੇਰੇ ਸਮਾਨ ਦੀ ਅਣ-ਅਧਿਕਾਰਤ ਤੌਰ ’ਤੇ ਚੈਕਿੰਗ ਕਰਨਾ ਹੈ ਗ਼ਲਤ- ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 22 ਅਪ੍ਰੈਲ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਸੇਵਾ ਮੁਕਤੀ ਤੋਂ ਬਾਅਦ ਅੱਜ ਆਪਣੀ ਦਰਬਾਰ ਸਾਹਿਬ ਸਮੂਹ ਨੇੜੇ ਸਥਿਤ ਰਿਹਾਇਸ਼ ’ਤੋਂ ਸਮਾਨ ਚੁੱਕਣਾ ਸ਼ੁਰੂ ਕਰ ਦਿੱਤਾ ਹੈ।
ਇਸ ਦੌਰਾਨ ਗੱਲਬਾਤ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਉਨ੍ਹਾਂ ਦੇ ਸੇਵਾ ਨਿਭਾਉਣ ਦੌਰਾਨ ਉਨ੍ਹਾਂ ਨੂੰ ਦਰਬਾਰ ਸਾਹਿਬ ਪ੍ਰਬੰਧਕਾਂ ਵਲੋਂ ਰਿਹਾਇਸ਼ ਅਲਾਟ ਕੀਤੀ ਗਈ ਸੀ, ਜੋ ਸੇਵਾ ਮੁਕਤੀ ਤੋਂ ਬਾਅਦ ਖਾਲੀ ਕੀਤੀ ਜਾਣੀ ਹੁੰਦੀ ਹੈ। ਅੱਜ ਉਨ੍ਹਾਂ ਨੇ ਆਪਣਾ ਸਮਾਨ ਇਥੋਂ ਚੁੱਕਣਾ ਸ਼ੁਰੂ ਕਰ ਦਿੱਤਾ ਹੈ ਅਤੇ ਅਗਲੇ ਕੁਝ ਦਿਨਾਂ ਵਿਚ ਸਾਰਾ ਹੀ ਸਮਾਨ ਚੁੱਕ ਕੇ ਇਸ ਰਿਹਾਇਸ਼ ਨੂੰ ਪੂਰੀ ਤਰ੍ਹਾਂ ਖਾਲੀ ਕਰ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਮਾਨ ਦੀ ਅਣ-ਅਧਿਕਾਰਤ ਤੌਰ ’ਤੇ ਚੈਕਿੰਗ ਕੀਤੀ ਜਾ ਰਹੀ ਹੈ, ਜੋ ਕਿ ਬਿਲਕੁੱਲ ਗ਼ਲਤ ਹੈ।
;
;
;
;
;
;
;
;
;