JALANDHAR WEATHER

ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਫ਼ੌਜ ਦੀ ਮਦਦ ਮੰਗੀ

ਸਮਾਣਾ (ਪਟਿਆਲਾ), 22 ਅਪ੍ਰੈਲ (ਸਾਹਿਬ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਪਿਛਲੇ 578 ਦਿਨਾਂ ਤੋਂ ਭਾਰਤੀ ਸੰਚਾਰ ਨਿਗਮ ਦੇ 400 ਫੁੱਟ ਟਾਵਰ ਤੇ ਚੜ੍ਹੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਹੇਠਾਂ ਲਿਆਉਣ ਲਈ ਪਟਿਆਲਾ ਪ੍ਰਸ਼ਾਸਨ ਨੇ ਫ਼ੌਜ ਦੀ ਮਦਦ ਮੰਗੀ ਹੈ। ਪਤਾ ਲੱਗਾ ਕਿ ਇਸ ਸੰਬੰਧ ਵਿਚ ਡਿਪਟੀ ਕਮਿਸ਼ਨਰ ਪਟਿਆਲਾ ਨੇ ਵਧੀਕ ਮੁੱਖ ਸਕੱਤਰ ਪੰਜਾਬ ਨੂੰ ਪੱਤਰ ਲਿਖਿਆ ਹੈ। ਦੂਜੇ ਪਾਸੇ ਸਮਾਣਾ ਵਿਖੇ ਲੱਗੇ ਟਾਵਰ ਮੋਰਚੇ ਨੂੰ ਸਮਾਪਤ ਕਰਨ ਲਈ ਅੱਜ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਸਮਾਣਾ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। 24 ਅਪ੍ਰੈਲ ਨੂੰ ਭੋਗ ਉਪਰੰਤ ਮੋਰਚਾ ਸਮਾਪਤ ਕਰ ਦਿੱਤਾ ਜਾਵੇਗਾ। ਜੇਕਰ ਸਰਕਾਰੀ ਸਹਾਇਤਾ ਨਾ ਮਿਲੀ ਤਾਂ ਭਾਈ ਗੁਰਜੀਤ ਸਿੰਘ ਖ਼ੁਦ ਹੀ ਹੇਠਾਂ ਆ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ