JALANDHAR WEATHER

ਮਾਮੂਲੀ ਝਗੜੇ ਦੌਰਾਨ ਕੁੱਟ ਕੁੱਟ ਕੇ ਮਾਰਿਆ ਨੌਜਵਾਨ

ਤਲਵੰਡੀ ਸਾਬੋ, (ਬਠਿੰਡਾ), 23 ਅਪ੍ਰੈਲ (ਰਣਜੀਤ ਸਿੰਘ ਰਾਜੂ)- ਉੱਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਬੀਤੀ ਦੇਰ ਰਾਤ ਮਾਮੂਲੀ ਝਗੜੇ ਦੌਰਾਨ ਇਕ ਨੌਜਵਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤੇ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਹਰਜੀਤ ਸਿੰਘ ਪੁੱਤਰ ਬਿੱਲੂ ਸਿੰਘ (26) ਨੂੰ ਉਸ ਦੇ ਗੁਆਂਢ ’ਚ ਹੀ ਰਹਿੰਦੇ ਕੁਝ ਵਿਅਕਤੀਆਂ ਵਲੋਂ ਰਾਡਾਂ ਆਦਿ ਵਰਗੇ ਹਥਿਆਰਾਂ ਨਾਲ ਬੁਰੀ ਤਰ੍ਹਾ ਜ਼ਖ਼ਮੀ ਕਰ ਦਿੱਤਾ ਗਿਆ।ਨੌਜਵਾਨ ਨੂੰ ਗੰਭੀਰ ਹਾਲਤ ’ਚ ਬੀਤੀ ਦੇਰ ਰਾਤ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਉਧਰ ਨੌਜਵਾਨ ਨੂੰ ਮਾਰੇ ਜਾਣ ’ਤੇ ਉਸਦੇ ਪਰਿਵਾਰਿਕ ਮੈਂਬਰਾਂ ਨੇ ਕਥਿਤ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਰੱਖੀ ਹੈ, ਜਦੋਂਕਿ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਹਰਕਤ ’ਚ ਆ ਗਈ ਹੈ।ਤਲਵੰਡੀ ਸਾਬੋ ਦੇ ਡੀ. ਐਸ. ਪੀ. ਜਸਜੋਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਆਰੰਭ ਦਿੱਤੀ ਗਈ ਹੈ ਅਤੇ ਕਥਿਤ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ