JALANDHAR WEATHER

ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਪਾਕਿਸਤਾਨੀ ਡਰੋਨ ਦੁਆਰਾ ਸੁੱਟਿਆ ਇੱਕ ਪਿਸਟਲ ਤੇ ਮੈਗਜ਼ੀਨ ਬਰਾਮਦ

ਅਜਨਾਲਾ, (ਅੰਮ੍ਰਿਤਸਰ), 23 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਸਰਹੱਦੀ ਚੌਂਕੀ ਹਰਦੇਵ ਨੇੜੇ ਪਿੰਡ ਖਾਨਵਾਲ ਦੇ ਖੇਤਾਂ ਵਿਚੋਂ ਇਕ ਪਿਸਟਲ ਅਤੇ 2 ਮੈਗਜ਼ੀਨ ਬਰਾਮਦ ਹੋਏ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਬੀ.ਐਸ.ਐਫ਼. 45 ਬਟਾਲੀਅਨ ਦੇ ਜਵਾਨਾਂ ਨੂੰ ਤਲਾਸ਼ੀ ਅਭਿਆਨ ਦੌਰਾਨ ਇਕ ਕਿਸਾਨ ਦੇ ਖੇਤਾਂ ਵਿਚੋਂ ਪੀਲੇ ਰੰਗ ਦੀ ਟੇਪ ਵਿਚ ਲਪੇਟਿਆ ਹੋਇਆ ਇਕ ਪੈਕਟ ਮਿਲਿਆ, ਜਦੋਂ ਜਵਾਨਾਂ ਵਲੋਂ ਉਸ ਨੂੰ ਖੋਲ੍ਹ ਕੇ ਦੇਖਿਆ ਗਿਆ ਤਾਂ ਉਸ ਵਿਚੋਂ ਇਕ ਪਿਸਟਲ ਅਤੇ ਦੋ ਮੈਗਜ਼ੀਨ ਬਰਾਮਦ ਹੋਏ I ਪਿਸਟਲ ਵਾਲੇ ਪੈਕਟ ਨਾਲ ਇਕ ਛੋਟੀ ਕੁੰਡੀ ਵੀ ਬੰਨ੍ਹੀ ਹੋਈ ਸੀ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਪਿਸਟਲ ਗੁਆਂਢੀ ਮੁਲਕ ਪਾਕਿਸਤਾਨ ਵਿਚ ਬੈਠੇ ਦੇਸ਼ ਵਿਰੋਧੀ ਅਨਸਰਾਂ ਵਲੋਂ ਡਰੋਨ ਰਾਹੀਂ ਇਸ ਜਗ੍ਹਾ ’ਤੇ ਸੁੱਟਿਆ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ