JALANDHAR WEATHER

ਭਾਈ ਅੰਮ੍ਰਿਤਪਾਲ ਦੀ ਪੇਸ਼ੀ ਤੋਂ ਪਹਿਲਾਂ ਸੀਨੀਅਰ ਵਕੀਲ ਤੇ ਪਾਰਟੀ ਬੁਲਾਰੇ ਪੁੱਜੇ ਅਦਾਲਤ

ਅਜਨਾਲਾ, (ਅੰਮ੍ਰਿਤਸਰ), 23 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਅੱਜ ਹੋਣ ਵਾਲੀ ਪੇਸ਼ੀ ਤੋਂ ਪਹਿਲਾਂ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਜੁੜੇ ਕੇਸਾਂ ਦੀ ਕਾਨੂੰਨੀ ਪੈਰਵਾਈ ਕਰ ਰਹੇ ਸੀਨੀਅਰ ਵਕੀਲ ਐਡਵੋਕੇਟ ਹਰਪਾਲ ਸਿੰਘ ਖਾਰਾ ਅਤੇ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਤੋਂ ਇਲਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਕੌਮੀ ਬੁਲਾਰੇ ਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਜਸਕਰਨ ਸਿੰਘ ਰਿਆੜ, ਹਲਕਾ ਰਾਜਾਸਾਂਸੀ ਦੇ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਅਤੇ ਸੀਨੀਅਰ ਆਗੂ ਚਰਨਜੀਤ ਸਿੰਘ ਗਾਲਬ ਸਮੇਤ ਹੋਰ ਪਾਰਟੀ ਵਰਕਰ ਅਜਨਾਲਾ ਅਦਾਲਤ ਦੇ ਬਾਹਰ ਪਹੁੰਚੇ ਹੋਏ ਹਨ I ਉਧਰ ਪੁਲਿਸ ਵਲੋਂ ਵੀ ਸੁਰੱਖਿਆ ਨੂੰ ਲੈ ਕੇ ਪੁਖ਼ਤਾ ਇੰਤਜ਼ਾਮ ਕੀਤੇ ਹੋਏ ਹਨ।

'ਅਜੀਤ' ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਦੱਸਿਆ ਕਿ ਪੁਲਿਸ ਵਲੋਂ ਥਾਣਾ ਅਜਨਾਲਾ ਹਮਲਾ ਮਾਮਲੇ ਸੰਬੰਧੀ ਦਰਜ ਮੁਕਦਮਾ ਨੰਬਰ 39 ਵਿਚ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਪਾਈ ਜਾਵੇਗੀ I ਇਸ ਮੌਕੇ ਐਡਵੋਕੇਟ ਹਰਪਾਲ ਸਿੰਘ ਖਾਰਾ ਅਤੇ ਕੌਮੀ ਬੁਲਾਰੇ ਜਸਕਰਨ ਸਿੰਘ ਰਿਆੜ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਐਨ.ਐਸ.ਏ. ਖ਼ਤਮ ਹੋਣ ਤੋਂ ਬਾਅਦ ਵੀ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਰੱਖਣ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵੀ ਨਿਸ਼ਾਨੇ ਸਾਧੇ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ