ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਖ਼ਿਲਾਫ਼ ਪਟੀਸ਼ਨ ‘ਤੇ ਹਾਈ ਕੋਰਟ ਵਲੋਂ ਰਾਹਤ ਤੋਂ ਇਨਕਾਰ
ਚੰਡੀਗੜ੍ਹ, 24 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜੀ-5 ‘ਤੇ ਜਲਦ ਪ੍ਰਸਾਰਿਤ ਹੋਣ ਵਾਲੀ ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਦੇ ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।
ਸੁਣਵਾਈ ਦੌਰਾਨ ਅਦਾਲਤ ਨੇ ਸਪਸ਼ਟ ਕੀਤਾ ਕਿ ਇਹ ਮਾਮਲਾ ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫਿਕੇਸ਼ਨ (ਸੈਂਸਰ ਬੋਰਡ) ਦੇ ਅਧੀਨ ਆਉਂਦਾ ਹੈ ਅਤੇ ਇਹ ਅਦਾਲਤ ਦੇ ਅਧਿਕਾਰ ਖੇਤਰ ਵਿਚ ਨਹੀਂ ਹੈ।ਅਦਾਲਤ ਦੇ ਇਸ ਰੁਖ ਤੋਂ ਬਾਅਦ ਵਡਿੰਗ ਵਲੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਗਈ। ਜ਼ਿਕਰਯੋਗ ਹੈ ਕਿ ਰਾਜਾ ਵਡਿੰਗ ਨੇ ਪਟੀਸ਼ਨ ਵਿਚ ਦਲੀਲ ਦਿੱਤੀ ਸੀ ਕਿ ਇਸ ਤਰ੍ਹਾਂ ਦੀਆਂ ਵੈੱਬ ਸੀਰੀਜ਼ਾਂ ਨੌਜਵਾਨਾਂ ‘ਤੇ ਗਲਤ ਪ੍ਰਭਾਵ ਪਾ ਸਕਦੀਆਂ ਹਨ ਅਤੇ ਅਪਰਾਧ ਨੂੰ ਪ੍ਰੋਤਸਾਹਿਤ ਕਰਨ ਦਾ ਖ਼ਤਰਾ ਬਣ ਸਕਦਾ ਹੈ। ਉਨ੍ਹਾਂ ਨੇ ਸੀਰੀਜ਼ ਦੇ ਪ੍ਰਸਾਰਣ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।ਹਾਈ ਕੋਰਟ ਦੇ ਫੈਸਲੇ ਨਾਲ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਇਸ ਤਰ੍ਹਾਂ ਦੇ ਮਾਮਲਿਆਂ ਵਿਚ ਪਹਿਲਾਂ ਸੰਬੰਧਿਤ ਅਥਾਰਟੀ ਨੂੰ ਅੱਗੇ ਹੀ ਅਰਜ਼ੀ ਦੇਣੀ ਹੋਵੇਗੀ।
;
;
;
;
;
;
;
;