JALANDHAR WEATHER

'ਅਕਾਲੀ ਦਲ ਵਾਰਿਸ ਪੰਜਾਬ ਦੇ' ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਜਸਕਰਨ ਸਿੰਘ ਨੂੰ ਪੁਲਿਸ ਵਲੋਂ ਘਰ ਵਿਚ ਕੀਤਾ ਨਜ਼ਰਬੰਦ

ਅਜਨਾਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ.ਐਸ.ਏ. ਖ਼ਤਮ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਡਿੱਬਰੂਗੜ ਦੀ ਜੇਲ੍ਹ ਵਿਚ ਬੰਦ ਰੱਖਣ ਦੇ ਵਿਰੋਧ ਵਿਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਕੌਮੀ ਬੁਲਾਰੇ ਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਜਸਕਰਨ ਸਿੰਘ ਰਿਆੜ ਦੀ ਅਗਵਾਈ 'ਚ ਕੱਲ੍ਹ 25 ਅਪ੍ਰੈਲ ਨੂੰ ਜ਼ਿਲ੍ਹਾ ਦਿਹਾਤੀ ਟੀਮ ਵਲੋਂ ਅੰਮ੍ਰਿਤਸਰ ਵਿਚ ਮੋਟਰਸਾਈਕਲ ਰੋਸ ਮਾਰਚ ਕਰਨ ਤੋਂ ਪਹਿਲਾਂ ਹੀ ਪੁਲਿਸ ਵਲੋਂ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈI ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ ਸਮੇਂ ਥਾਣਾ ਅਜਨਾਲਾ ਤੋਂ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਜਸਕਰਨ ਸਿੰਘ ਰਿਆੜ ਦੀ ਅਜਨਾਲਾ ਸ਼ਹਿਰ ਦੇ ਐਨ ਨਾਲ ਲੱਗਦੇ ਪਿੰਡ ਰਿਆੜ ਵਿਖੇ ਸਥਿਤ ਰਿਹਾਇਸ਼ ਵਿਖੇ ਪਹੁੰਚੇ, ਜਿੱਥੇ ਪੁਲਿਸ ਕਰਮਚਾਰੀਆਂ ਵਲੋਂ ਉਨ੍ਹਾਂ ਨੂੰ ਘਰ ਤੋਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ