ਕੱਲ੍ਹ 29 ਅਪ੍ਰੈਲ ਨੂੰ 12 ਘੰਟਿਆਂ ਦੇ ਅੰਦਰ 15 ਰਾਜਾਂ ਵਿਚ ਭਾਰੀ ਮੀਂਹ ਅਤੇ ਤੂਫਾਨ ਦੀ ਚਿਤਾਵਨੀ
ਨਵੀਂ ਦਿੱਲੀ , 28 ਅਪ੍ਰੈਲ - ਦੇਸ਼ ਵਿਚ ਤੇਜ਼ ਗਰਮੀ ਦੇ ਵਿਚਕਾਰ, ਮੌਸਮ ਵਿਭਾਗ ਨੇ 29 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ 15 ਰਾਜਾਂ ਲਈ ਭਾਰੀ ਮੀਂਹ ਅਤੇ ਤੂਫਾਨ ਦੀ ਚਿਤਾਵਨੀਜਾਰੀ ਕੀਤੀ ਹੈ। ਇਸ ਸਮੇਂ ਦੌਰਾਨ 80 ਤੋਂ 85 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਵੀ ਉਮੀਦ ਹੈ। ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ। ਪਹਾੜੀ ਰਾਜਾਂ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਵੀ ਇਕ ਵਿਸ਼ੇਸ਼ ਚਿਤਾਵਨੀ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, 15 ਰਾਜਾਂ ਵਿਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ : ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ, ਰਾਜਸਥਾਨ, ਪੰਜਾਬ, ਉਤਰਾਖੰਡ, ਹਿਮਾਚਲ, ਜੰਮੂ ਅਤੇ ਕਸ਼ਮੀਰ, ਝਾਰਖੰਡ, ਓਡੀਸ਼ਾ, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤਾਮਿਲਨਾਡੂ ਅਤੇ ਕੇਰਲ।
;
;
;
;
;
;
;
;