ਪਾਕਿਸਤਾਨੀ ਏਜੰਸੀ ਆਈ. ਐਸ. ਆਈ. ਦੇ ਜਾਸੂਸੀ ਮਾਡਿਊਲ ਦਾ ਪਰਦਾਫਾਸ਼
ਕਪੂਰਥਲਾ ,30 ਅਪ੍ਰੈਲ ( ਗੌਰਵ ) - ਕੇਂਦਰੀ ਏਜੰਸੀਆਂ ਅਤੇ ਕਪੂਰਥਲਾ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਖ਼ੁਫ਼ੀਆ ਰਿਪੋਰਟ 'ਤੇ ਕਾਰਵਾਈ ਕਰਦੇ ਹੋਏ ਦੇਸ਼ ਵਿਰੋਧੀ ਜਾਸੂਸੀ ਅਤੇ ਭਾਰਤੀ ਸੈਨਾ ਦੀ ਅਹਿਮ ਜਾਣਕਾਰੀ ਪਾਕਿਸਤਾਨ ਖ਼ੁਫ਼ੀਆ ਏਜੰਸੀ ਆਈ. ਐਸ. ਆਈ. ਨਾਲ ਸਾਂਝੀ ਕਰਨ ਵਾਲੇ ਦੋ ਦੋਸ਼ੀਆਂ ਨੂੰ 12 ਘੰਟੇ ਦੇ ਅੰਦਰ ਅੰਦਰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁਖਬਰ ਖਾਸ ਵਲੋਂ ਖ਼ੁਫ਼ੀਆ ਜਾਣਕਾਰੀ ਮਿਲੀ ਸੀ ਕਿ ਕਪੂਰਥਲਾ ਸ਼ਹਿਰ ਵਿਚ ਆਰਮੀ ਕੈਂਟ ਦੇ ਨੇੜੇ ਇਕ ਸਿੰਮ ਨਾਲ ਚੱਲਣ ਵਾਲੇ ਸੀ.ਸੀ.ਟੀ.ਵੀ ਕੈਮਰੇ ਰਾਹੀਂ ਭਾਰਤੀ ਸੈਨਾ ਦੀਆਂ ਗਤੀ ਵਿਧੀਆਂ ਪਾਕਿਸਤਾਨੀ ਏਜੰਸੀ ਆਈ. ਐਸ. ਆਈ.ਨਾਲ ਸਾਂਝੀ ਕਰਨ ਬਾਰੇ ਮੌਸੂਲ ਹੋਈ ਸੀ ਜਿਸ 'ਤੇ ਕਾਰਵਾਈ ਕਰਦੇ ਹੋਏ ਕਪੂਰਥਲਾ ਪੁਲਿਸ ਨੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜੋ ਪਾਕਿਸਤਾਨੀ ਹੈਂਡਲਰਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੇ ਕੈਮਰਿਆਂ ਰਾਹੀ ਲਾਈਵ ਫੁਟੇਜ ਭੇਜ ਰਿਹਾ ਸੀ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ, ਆਪਣੇ ਸਾਥੀਆਂ ਨਾਲ ਮਿਲ ਕੇ, ਫ਼ੌਜ ਨਾਲ ਜੁੜੇ ਅਦਾਰਿਆਂ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰਨ ਲਈ ਵੱਖ-ਵੱਖ ਥਾਵਾਂ 'ਤੇ ਇਹ ਸੂਰਜੀ ਊਰਜਾ ਨਾਲ ਚੱਲਣ ਵਾਲੇ ਸੀਸੀਟੀਵੀ ਕੈਮਰੇ ਲਗਾ ਰਹੇ ਅਤੇ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਪਾਕਿਸਤਾਨ-ਅਧਾਰਿਤ ਹੈਂਡਲਰਾਂ ਨੂੰ ਲਾਈਵ ਫੁਟੇਜ ਭੇਜ ਰਹੇ ਸੀ। ਇਸ ਮਾਮਲੇ ਵਿਚ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਇਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅੱਗੇ ਅਤੇ ਪਿੱਛੇ ਸੰਬੰਧਾਂ ਦਾ ਪਤਾ ਲਗਾਉਣ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਜਾਸੂਸੀ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਰਾਜ ਭਰ ਵਿਚ ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।
;
;
;
;
;
;
;
;
;