ਸ਼੍ਰੋਮਣੀ ਕਮੇਟੀ ਨੇ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
ਅੰਮ੍ਰਿਤਸਰ, 30 ਅਪ੍ਰੈਲ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਨੇ ਸੰਗਤ ਅਤੇ ਗੁਰਦੁਆਰਾ ਸਾਹਿਬਾਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਵਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਪਾਸ ਕਰਨ ਮਗਰੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ਨ ਅਤੇ ਸੰਗਤ ਦੀ ਮੰਗ ਅਨੁਸਾਰ ਸਰੂਪ ਦੇਣ ਦੇ ਨਿਯਮਾਂ ਵਿਚ ਕੀਤੀ ਜਾ ਰਹੀ ਤਬਦੀਲੀ ਦੇ ਮੱਦੇਨਜ਼ਰ ਇਹ ਨਿਰਣਾ ਲਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਪਬਲੀਕੇਸ਼ਨ ਵਿਭਾਗ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੂਰੀ ਮਰਿਆਦਾ ਅਤੇ ਸਤਿਕਾਰ ਨਾਲ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ਨ ਕਰਕੇ ਸੰਗਤ ਦੀ ਮੰਗ ਅਨੁਸਾਰ ਦੇਸ਼ ਦੁਨੀਆ ਅੰਦਰ ਗੁਰਦੁਆਰਾ ਸਾਹਿਬਾਨ ਵਿਖੇ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸੇਵਾ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਵਲੋਂ ਮੌਕੇ ਪੁਰ ਜਾ ਕੇ ਮਰਿਆਦਾ ਸੰਬੰਧੀ ਰਿਪੋਰਟ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਦੀ ਸਿਫਾਰਿਸ਼ ਨਾਲ ਪ੍ਰਕਿਰਿਆ ਪੂਰੀ ਕੀਤੀ ਜਾਂਦੀ ਹੈ।
;
;
;
;
;
;
;
;
;